ਫ਼ਰੀਦਕੋਟ 03 ਅਪ੍ਰੈਲ,2024

ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ ਫ਼ਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ਤੇ ਸ਼ਿਕਾਇਤ ਸੈਲ ਕਮਰਾ ਨੰਬਰ 247 ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ, ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01639-292843 ਅਤੇ ਵਟਸਐਪ ਨੰਬਰ 98763-62544 ਤੇ  ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ  07 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ  01 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 04 ਜੂਨ, 2024 ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਦਾ ਮੁੱਖ ਮੰਤਵ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਜੋ ਚੋਣਾਂ ਵਿੱਚ ਭਾਗ ਲੈ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ ਭੈਅ ਜਾਂ ਵੋਟਰਾਂ ਨੂੰ ਲਾਲਚ ਦਿਵਾਏ ਬਿਨਾਂ ਚੋਣਾਂ ਕਰਵਾਉਣਾ ਮੁੱਖ ਮੰਤਵ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜਾਉਣ ਲਈ ਜਿਲ੍ਹੇ ਵਿਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਵੀ ਕਰ ਲਏ ਗਏ ਹਨ 

Leave a Reply

Your email address will not be published. Required fields are marked *