ਪ੍ਰਸਿੱਧ ਪੰਜਾਬੀ ਗਾਇਕ ਬਲਕਾਰ ਸਿੰਘ ਅਣਖੀਲਾ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਮੁਲਜ਼ਮ ਨੂੰ ਤੋਂ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਗਿਆ ਏ।
ਦੋਸ਼ੀ ਗਾਇਕ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਧਮਕੀ ਦੇਣ ਵਾਲੇ ਵਿਅਕਤੀ ਗਾਇਕਾ ਅਣਖੀਲਾ ਦਾ ਫੈਨ ਸੀ। ਉਸ ਦੀ ਪਛਾਣ ਮਹਿਤਾਬ ਸਿੰਘ ਵਜੋਂ ਹੋਈ ਐ। ਪੁਲਿਸ ਉਸ ਦੇ ਮੋਬਾਇਲ ਦੀ ਜਾਂਚ ਕਰ ਰਹੀ ਹੈ।
ਮਹਿਤਾਬ ਨੇ ਗਾਇਕ ਨੂੰ ਧਮਕੀ ਭਰੇ ਕਾਲ ਕਰਕੇ ਪੈਸਿਆਂ ਦੀ ਮੰਗ ਕੀਤੀ ਸੀ। ਉਹ ਗਾਇਕ ਨੂੰ ਲਗਾਤਾਰ ਫੋਨ ਕਰਕੇ ਧਮਕੀਆਂ ਦੇ ਰਿਹਾ ਸੀ। ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੇ ਕਾਲਰ ਦਾ ਪਤਾ ਲਗਾ ਲਿਆ ਏ। ਮਲੇਰਕੋਟਲਾ ਪੁਲਿਸ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਪਿੰਡ ਗੁੱਜਰਪੁਰਾ ਤੋਂ ਗ੍ਰਿਫ਼ਤਾਰ ਕੀਤਾ ਏ। ਉਸ ਦੇ ਖ਼ਿਲਾਫ਼ FIR ਖੁਦ ਗਾਇਕ ਨੇ ਹੀ ਦਰਜ ਕਰਵਾਈ ਸੀ।
ਗ੍ਰਿਫ਼ਤਾਰ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਏ। ਹੁਣ ਪਤਾ ਲੱਗੇਗਾ ਕਿ ਦੋਸ਼ੀ ਨੇ ਹੋਰ ਕਿਸ ਨੂੰ ਧਮਕੀ ਦਿੱਤੀ ਐ।
ਜ਼ਿਲ੍ਹਾ ਪੁਲਿਸ ਨੇ ਦੱਸਿਆ ਕਿ ਧਮਕੀਆਂ ਦੇਣ ਵਾਲਾ ਲੰਬੇ ਸਮੇਂ ਤੋਂ ਬਲਕਾਰ ਸਿੰਘ ਦਾ ਜਾਣ-ਪਛਾਣ ਵਾਲਾ ਸੀ। ਜਿਸ ਨੇ ਪਿਛਲੇ ਕੁੱਝ ਮਹਿਨਿਆਂ ਤੋਂ ਉਨ੍ਹਾਂ ਨੂੰ ਕਈ ਵਾਰ ਧਮਕੀ ਭਰੀਆਂ ਕਾਲਾਂ ਕਰਕੇ ਮੋਟੀਆਂ ਰਕਮਾਂ ਦੀ ਮੰਗ ਕੀਤੀ ਸੀ।