ਅੰਮ੍ਰਿਤਸਰ 26 ਜੁਲਾਈ 2024–

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ। ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਫ ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ, ਆਉਟ ਬਰੇਕ ਏਰੀਆ ਵਿੱਚ ਤੁਰੰਤ ਕਾਰਵਾਈ ਕਰਕੇ ਦੂਸ਼ਿਤ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਜੈਨ, ਸਿਵਲ ਸਰਜਨ ਡਾ ਸੁਮੀਤ ਸਿੰਘ ਅਤੇ ਐਪੀਡਿਮੋਲੋਜਿਸਟ ਡਾ ਨਵਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।  

ਉਨਾਂ ਕਿਹਾ ਕਿ ਇਨਾਂ ਦਿਨਾਂ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਰੇਕ ਹਸਪਤਾਲ ਵਿੱਚ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਜਿਸ ਵੀ ਇਲਾਕੇ ਵਿੱਚ ਕੋਈ ਮੌਸਮੀ ਬਿਮਾਰੀ ਮਿਲਣ ਦੇ ਸੰਕੇਤ ਮਿਲਣ ਤਾਂ ਉਹ ਤੁਰੰਤ ਸਿਵਲ ਸਰਜਨ ਦੇ ਨੋਟਿਸ ਵਿੱਚ ਲਿਆ ਕੇ ਉਸ ਇਲਾਕੇ ਵੱਲ ਵਿਸ਼ੇਸ਼ ਧਿਆਨ ਦੇ ਕੇ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾਵੇ। ਉਨਾਂ ਸਿਹਤ ਵਿਭਾਗ ਪੰਜਾਬ ਵਲੋਂ ਇਸ ਮੁੱਦੇ ਉੱਤੇ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਗਰਮੀਆਂ ਵਿੱਚ ਬਰਸਤ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਮਿਤੀ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਪਹਿਲਾਂ ਤੋਂ ਹੀ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਦਸਤ ਰੋਗ ਨਾਲ ਹੋਣ ਵਾਲੀਆ ਮੌਤਾਂ ਰੋਕਣਾ ਹੈ ਅਤੇ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਣ, ਇਲਾਜ, ਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿੰਗ ਤਕਨੀਕ ਬਾਰੇ ਸੁਚੇਤ ਕਰਨਾ ਹੈ। ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਣ ਓ.ਆਰ.ਐਸ. ਕਾਰਨਰ ਹਰੇਕ ਸਿਹਤ ਕੇਦਰ ਵਿੱਚ ਬਣਾਉਣੇ ਯਕੀਨੀ ਬਣਾਏ ਗਏ ਹਨ ਅਤੇ ਆਸ਼ਾ ਵਰਕਰਾਂ ਵਲੋ ਓ.ਆਰ.ਐਸ. ਪੈਕਟ ਅਤੇ ਜਿੰਕ ਦੀਆਂ ਗੋਲੀਆਂ ਘਰਾਂ-ਘਰਾਂ ਵਿਚ ਵੰਡੀਆਂ ਜਾ ਰਹੀਆਂ ਹਨ, ਤਾਂ ਕਿ ਇਨ੍ਹਾ ਬੱਚਿਆ ਵਿੱਚ ਦਸਤ ਕਾਰਣ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਦੇ ਨਾਲ ਹੀ  ਪੈਰਾ ਮੈਡੀਕਲ ਸਟਾਫ ਵਲੋਂ ਸਕੂਲਾਂ ਵਿਚ ਜਾ ਕੇ ਬਚਿੱਆਂ ਅਤੇ ਆਮ ਲੋਕਾਂ ਨੂੰ ਸਵੱਛ ਰਹਿਣ ਅਤੇ ਬੀਮਾਰੀਆਂ ਤੋਂ ਬਚਣ ਸੰਬਧੀ ਵੀ ਵਿਸਥਾਰ ਸਹਿਤ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *