ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ


ਮੋਗਾ, 13 ਅਗਸਤ (000) – 15 ਅਗਸਤ ਦਿਨ ਵੀਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨਾਂ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ। ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ।


Posted

in

, ,

by

Tags:

Comments

Leave a Reply

Your email address will not be published. Required fields are marked *