ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਮੋਗਾ, 20 ਅਗਸਤ (000) – ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2024 ਤੋਂ ਐੱਨ ਆਰ ਆਈ ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਂਊਟਰ ਸਾਈਨ ਕਰਵਾਉਣ ਲਈ E-Sanad Portal (http://esanad.nic.in) ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਂਊਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਅਰਜ਼ੀਕਰਤਾ ਸੇਵਾ ਕੇਂਦਰ ਵਿੱਚ ਜਾ ਕੇ ਖੁਦ ਅਪਲਾਈ ਕਰਦਾ ਸੀ। ਉਸ ਤੋਂ ਬਾਅਦ ਉਸਨੂੰ ਆਪਣੀ ਅਰਜ਼ੀ ਲੈ ਕੇ ਚੰਡੀਗੜ੍ਹ ਅਤੇ ਪਟਿਆਲਾ ਹਾਊਸ, ਦਿੱਲੀ ਵੀ ਖੁਦ ਹੀ ਜਾਣਾ ਪੈਂਦਾ ਸੀ। ਇਸ ਨਾਲ ਉਹਨਾਂ ਦਾ ਸਮਾਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ ਨਾਲ ਕਾਫੀ ਖੱਜਲ ਖ਼ੁਆਰੀ ਹੁੰਦੀ ਸੀ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਐੱਨ ਆਰ ਆਈ ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।


Posted

in

, ,

by

Tags:

Comments

Leave a Reply

Your email address will not be published. Required fields are marked *