ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ।

ਫਰੀਦਕੋਟ 20 ਅਗਸਤ,

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਨੇਹਾ ਰਾਣੀ ਅਤੇ ਥਾਣਾ ਸਾਦਿਕ ਪੁਲਿਸ ਵਿਭਾਗ ਤੋਂ ਨਗਿੰਦਰ ਸਿੰਘ ਅਤੇ ਰਸਾਲ ਸਿੰਘ ਵੱਲੋਂ ਸਾਦਿਕ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।

 ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਨ੍ਹਾਂ ਇਹ ਵੀ ਕਿਹਾ ਗਿਆ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।


Posted

in

, ,

by

Tags:

Comments

Leave a Reply

Your email address will not be published. Required fields are marked *