ਸਪੀਕਰ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ 

ਫ਼ਰੀਦਕੋਟ 26 ਅਗਸਤ, 

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਫ਼ਤੇ ਦੇ ਹਰ ਸੋਮਵਾਰ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸੇ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਫੌਰੀ ਹੱਲ ਦੇ ਨਿਰਦੇਸ਼ ਦਿੱਤੇ। 

ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਵੀ ਨੂੰ ਆਪਣੇ ਸਰਕਾਰੀ ਕੰਮਾਂ ਜਾਂ ਹੋਰ ਸਮੱਸਿਆਵਾਂ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਪਿੰਡ ਸੰਧਵਾਂ ਆਪਣੇ ਗ੍ਰਹਿ ਵਿਖੇ ਆਉਂਦੇ ਹਨ , ਤਾਂ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਉਹ ਆਮ ਲੋਕਾਂ ਦੇ ਰੂਬਰੂ ਹੋਣ।

ਉਨ੍ਹਾਂ ਅੱਗੇ ਦੱਸਿਆ ਕਿ ਜੋ ਵੀ ਲੋਕਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਨੂੰ ਮੌਕੇ ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬਾਕੀ ਬਚੀਆ ਸ਼ਿਕਾਇਤਾਂ ਨੂੰ ਸਬੰਧਤ ਵਿਭਾਗ ਦੇ ਨੁਮਾਇੰਦਿਆਂ ਨੂੰ ਦੇ ਕੇ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਨੂੰ ਲੋਕ ਮਿਲਣੀ ਪ੍ਰੋਗਰਾਮ ਵਿੱਚ ਆ ਕੇ ਮਿਲ ਸਕਦੇ ਹਨ।


Posted

in

, ,

by

Tags:

Comments

Leave a Reply

Your email address will not be published. Required fields are marked *