ਫਾਜ਼ਿਲਕਾ 30 ਅਗਸਤ  

ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24/*7 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੁਲਿਸ ਵੱਲੋਂ ਨਾਕਾਬੰਦੀ, ਗਸ਼ਤਾਂ ਅਤੇ ਪੀ.ਸੀ.ਆਰ ਮੋਟਰ ਸਾਈਕਲ ਰਾਹੀਂ ਨਗਰ ਦੇ ਹਰ ਕੋਨੇ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਕਦਮ ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ, ਚੋਰੀ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਅਤੇ ਜਨਤਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ।

ਇਹਨਾਂ ਪ੍ਰਬੰਧਾਂ ਦੇ ਹਿੱਸੇ ਵਜੋਂ, ਸੀਨੀਅਰ ਅਧਿਕਾਰੀ (ਜੀ.ਓਜ਼) ਵੱਲੋਂ ਹਰ ਰਾਤ ਇਹਨਾਂ ਡਿਊਟੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ, ਅਧਿਕਾਰੀ ਨਾਕਿਆਂ ਤੇ ਪਹੁੰਚ ਕੇ ਪੁਲਿਸ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦੀ ਜਾਂਚ ਕਰਦੇ ਹਨ ਅਤੇ ਜਰੂਰਤ ਪੈਣ ‘ਤੇ ਜਰੂਰੀ ਹੁਕਮਾਂ ਜਾਰੀ ਕਰਦੇ ਹਨ। ਇਹ ਡਿਊਟੀਆਂ ਸਿਰਫ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਹਨ, ਬਲਕਿ ਰਾਤ ਦੇ ਸਮੇਂ ਵੀ ਜਾਰੀ ਰਹਿੰਦੀਆਂ ਹਨ, ਤਾਂ ਜੋ ਕਿਸੇ ਵੀ ਸਥਿਤੀ ਵਿੱਚ ਜਨਤਕ ਸੁਰੱਖਿਆ ਵਿਚ ਕਿਸੇ ਤਰਾਂ ਦੀ ਕਮੀ ਨਾ ਰਹੇ।

ਫਾਜ਼ਿਲਕਾ ਪੁਲਿਸ, ਆਪਣੇ ਸੁਰੱਖਿਆ ਕਾਇਮ ਕਰਨ ਦੇ ਜ਼ਿੰਮੇ ਦੀ ਪੂਰੀ ਸਮਝ ਅਤੇ ਸੰਵੇਦਨਸ਼ੀਲਤਾ ਨਾਲ, ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਰਹੀ ਹੈ ਅਤੇ ਸਹਿਰ ਵਾਸੀਆਂ ਨੂੰ ਯਕੀਨ ਦਿਲਾਉਂਦੀ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਫਾਜ਼ਿਲਕਾ ਪੁਲਿਸ ਦੀ ਮੁਸਤੈਦੀ ਅਤੇ ਜਵਾਬਦੇਹੀ ਤੁਹਾਡੇ ਭਰੋਸੇ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ

Leave a Reply

Your email address will not be published. Required fields are marked *