ਇੱਕ ਘਰ ਦੇ ਵਿੱਚ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਦੇ ਵਿੱਚ ਬਦਲ ਗਈਆਂ, ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਸਕੇ ਭਰਾ ਅਤੇ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਏ ਹਨ।
ਦੱਸ ਦਈਏ ਕਿ ਜਦੋਂ ਉਹ ਘਰ ਵਾਪਿਸ ਨਾ ਆਏ ਤਾਂ ਉਨ੍ਹਾਂ ਦੀ ਤਲਾਸ਼ ਕੀਤੀ ਗਈ, ਤਾਂ ਫਿਰੋਜ਼ਪੁਰ ਨੇੜੇ ਦੇ ਪੁਲ ਕੋਲ ਉਨ੍ਹਾਂ ਦਾ ਨੁਕਸਾਨਿਆ ਹੋਇਆ ਮੋਟਰਸਾਈਕਲ ਮਿਲੀਆ।
ਦੋ ਦਿਨ ਬੀਤ ਜਾਣ ‘ਤੇ ਵੀ ਅਜੇ ਤੱਕ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਉਹ ਦੋ ਦਿਨ ਪਹਿਲਾਂ ਆਪਣੇ ਭਰਾ ਦੇ ਵਿਆਹ ਦੀ ਸ਼ਾਪਿੰਗ ਲਈ ਫ਼ਿਰੋਜ਼ਪੁਰ ਆਏ ਸੀ ਪਰ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿੱਥੇ ਲਾਪਤਾ ਹੋ ਗਏ।
ਹਾਲਾਂਕਿ ਤਿੰਨਾਂ ਨੌਜਵਾਨਾਂ ਦੀ ਗੋਤਾਖੋਰਾਂ ਦੀ ਮਦਦ ਨਾਲ ਨਹਿਰ ‘ਚ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਨ੍ਹਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।
