ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ  ਟੂਰਨਾਮੈਂਟ

      ਅੰਮ੍ਰਿਤਸਰ 28 ਸਤੰਬਰ 2024(              )–  ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਕੁਸ਼ਤੀ ਦੇ ਟੂਨਾਮੈਟ ਗੋਲਬਾਗ ਕੁਸ਼ਤੀ ਸਟੇਡੀਅਮ ਅੰਮ੍ਰਿਤਸਰ ਅਤੇ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਅੇਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ।  ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਉਤਸ਼ਾਹਿਤ ਕਰਦਿਆ ਹੋਇਆ ਉਹਨਾਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੱਧ ਤੋ ਵੱਧ ਭਾਗ ਲੈਣ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਅਤੇ ਵੱਧ ਤੋ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।   

ਗੇਮ ਕੁ਼ਸ਼ਤੀ ਦੀਆ ਜਿਲ੍ਹਾ ਪੱਧਰੀ ਖੇਡਾਂ ਗੋਲਬਾਗ ਕੁਸ਼ਤੀ ਸਟੇਡੀਅਮ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-21 ਲੜਕਿਆ ਦੇ 57 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚ ਸਮਾਇਲ ਨੇ ਪਹਿਲਾ ਸਥਾਨ ਅਤੇ ਰਿਹਾਨ ਨੇ ਦੂਜਾ ਸਥਾਨ ਅਤੇ ਪ੍ਰਭਜੋਤ ਸਿੰਘ ਅਤੇ ਜਸ਼ਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 79 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚ ਸੁਰਜੀਤ ਸਿੰਘ ਨੇ ਪਹਿਲਾ ਸਥਾਨ, ਕਰਨਜੀਤ ਸਿੰਘ ਨੇ ਦੂਜਾ ਅਤੇ ਅੰਮਿਤ ਚੀਦਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 86 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚ ਅਵੀਨੂਰ ਨੇ ਪਹਿਲਾ, ਕਾਰਤਿਕ ਨੇ ਦੂਜਾ ਅਤੇ ਭਵਨੀਤ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 97 ਕਿਲੋ ਭਾਰ ਵਰਗ ਵਿੱਚ ਸ਼ਾਨਬੀਰ ਸਿੰਘ ਨੇ ਪਹਿਲਾ ਸਥਾਨ, ਸ਼ਮਸ਼ੇਰ ਪ੍ਰਤਾਪ ਸਿੰਘ ਨੇ ਦੂਜਾ ਸਥਾਨ ਅਤੇ ਰੋਹਿਤ ਸਿੰਘ ਅਤੇ ਵਾਰਿਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਗੇਮ ਹਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਸ:ਸ:ਸ:ਸਕੂਲ ਛੇਹਰਟਾ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-17 ਲੜਕੀਆ ਦੇ ਮੁਕਾਬਲੇ ਵਿੱਚ ਪਹਿਲੇ ਮੈਚ ਵਿੱਚ  ਮਾਤਾ ਗੰਗਾ ਬਾਬਾ ਬਕਾਲਾ ਕਲੱਬ ਦੀ ਟੀਮ ਨੇ ਸਾਇਨਿੰਗ ਸਟਾਰ ਨੂੰ 3-0 ਦੇ ਅੰਤਰ ਨਾਲ ਹਰਾਇਆ। ਦੂਜੇ ਮੈਚ ਵਿੱਚ ਖਾਲਸਾ ਕਾਲਜ ਕੰਨਿਆ ਨੇ ਖਾਲਸਾ ਅਕੈਡਮੀ ਮਹਿਤਾ ਨੂੰ 3-0 ਨਾਲ ਹਰਾਇਆ। ਮੈਚ ਅੱਜੇ ਚੱਲ ਰਹੇ ਹਨ।


Posted

in

, ,

by

Tags:

Comments

Leave a Reply

Your email address will not be published. Required fields are marked *