ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਇੱਕ ਵਾਰ ਫੇਰ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਇਸ ਤੋਂ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਵਾਰ ਉਹ 9ਵੀਂ ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਹੁਣ ਇੱਕ ਵਾਰ ਫੇਰ ਜੇਲ੍ਹ ਛੱਡਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਆਸ਼ਰਮ ਵਿੱਚ ਰਹੇਗਾ। ਰਹੀਮ ਇਸ ਸਾਲ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਜੁਲਾਈ ‘ਚ ਪੈਰੋਲ ‘ਤੇ ਬਾਹਰ ਆਇਆ ਸੀ। ਇਸ ਵਾਰ ਉਹ 9ਵੀਂ ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ।