ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰੜ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਉਹ ਝੋਨੇ ਦੀ ਪਰਾਲੀ ਅਤੇ ਉਸਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਦਾ ਆਧੁਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਰਸ਼ਿਤ ਮਹਿਤਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।


Posted

in

, ,

by

Tags:

Comments

Leave a Reply

Your email address will not be published. Required fields are marked *