ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 03 ਨਵੰਬਰ

ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਸ੍ਰੀ ਅਮਨਦੀਪ ਸਿੰਘ, ਐਸ.ਆਈ. ਸ੍ਰੀ ਇਕਬਾਲ ਸਿੰਘ ਐਸ.ਆਈ. ਨਰਿੰਦਰਪਾਲ ਕੌਰ ਅਤੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਵੱਲੋ ਬਰੀਵਾਲਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਵੱਲੋਂ ਇਸ ਸੈਮੀਨਾਰ ਦੌਰਾਨ ਆਮ ਲੋਕਾਂ ਨੂੰ ਵਿਜੀਲੈਂਸ ਦੇ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਧਿਕਾਰੀ/ਕਰਮਚਾਰੀ ਜੋ ਰਿਸ਼ਵਤ ਦੀ ਮੰਗ ਕਰਦੇ ਹਨ, ਨੂੰ ਫੜਵਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ ਅਤੇ ਸਰਕਾਰੀ ਕੰਮਾਂ ਵਿੱਚ ਹੁੰਦੀ ਘਪਲੇਬਾਜ਼ੀ ਸਬੰਧੀ ਸੂਚਨਾ ਦੇਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਵਿਭਾਗ ਦੀ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫਰੀ 1800-1800-1000 ਅਤੇ 01633-262172 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੰਡੀ ਬਰੀਵਾਲਾ ਦੇ ਮੋਹਤਬਰ ਵਿਅਕਤੀਆ ਵੱਲੋਂ ਇਸ ਸੈਮੀਨਾਰ ਵਿੱਚ ਹਿੱਸਾ ਲਿਆ ਗਿਆ।


Posted

in

, ,

by

Tags:

Comments

Leave a Reply

Your email address will not be published. Required fields are marked *