ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

ਫ਼ਰੀਦਕੋਟ 4  ਨਵੰਬਰ,2024( ) 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 658 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 142704 ਮੀਟ੍ਰਿਕ ਟਨ, ਮਾਰਕਫੈਡ ਨੇ 95336  ਮੀਟ੍ਰਿਕ ਟਨ,  ਪਨਸਪ ਨੇ 76993 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 39526 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 189681 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।


Posted

in

, ,

by

Tags:

Comments

Leave a Reply

Your email address will not be published. Required fields are marked *