ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ


ਫਰੀਦਕੋਟ 7 ਨਵੰਬਰ ()


ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 449710 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 425808 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਖਰੀਦ ਕੀਤੇ ਗਏ ਝੋਨੇ ਵਿੱਚੋਂ 201348 ਮੀਟਰਕ ਟਨ (52.7 ਫੀਸਦੀ) ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ 857.76 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 173657 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 113856 ਮੀਟ੍ਰਿਕ ਟਨ, ਪਨਸਪ ਵੱਲੋਂ 90154  ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 46997 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1144 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ।


Posted

in

, ,

by

Tags:

Comments

Leave a Reply

Your email address will not be published. Required fields are marked *