ਸੇਵਾ ਕੇਂਦਰਾਂ ’ਚ ਜਾ ਕੇ ਆਧਾਰ ਕਰਵਾਓ ਅਪਡੇਟ : ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਜਿਹੜੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜਿੰਨ੍ਹਾਂ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ।


Posted

in

, ,

by

Tags:

Comments

Leave a Reply

Your email address will not be published. Required fields are marked *