ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ

ਮਾਨਸਾ, 04 ਦਸੰਬਰ :
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬਲਾਕ ਬੁਢਲਾਡਾ ਤੇ ਝੁਨੀਰ ਦੇ ਪੰਚਾਂ-ਸਰਪੰਚਾਂ ਦੇ ਚੱਲ ਰਹੇ ਟਰੇਨਿੰਗ ਕੈਂਪਾਂ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਊਂਸਲਰ ਸ਼੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ, ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ।
ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।


Posted

in

, ,

by

Tags:

Comments

Leave a Reply

Your email address will not be published. Required fields are marked *