ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਹੋਈ ਯੋਗਾ ਡਿਪਲੋਮੇ ਦੀ ਸ਼ੁਰੂਆਤ

ਫਾਜਿਲਕਾ 05 ਦਸੰਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੀ.ਐਮ. ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਉੱਥੇ ਹੀ ਅੱਜ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਯੋਗਾ ਡਿਪਲੋਮੇ ਦੀ ਸ਼ੁਰੂਆਤ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ  ਵਿਖੇ ਹੋਈ, ਇਹ ਜਾਣਕਾਰੀ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਰਾਧੇ ਸਿਆਮ ਵੱਲੋਂ ਦਿੱਤੀ ਗਈ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ  ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਨੂੰ ਯੋਗਾ ਦੇ ਸੈਟੇਲਾਈਟ ਸੈਂਟਰ ਲਈ ਚੁਣਿਆ ਗਿਆ ਹੈ। ਇਸ ਯੋਗਾ ਡਿਪਲੋਮੇ ਦੇ ਪਹਿਲੇ ਬੈਚ ਦੌਰਾਨ 80 ਬੱਚਿਆਂ ਵੱਲੋਂ ਦਾਖਲਾ ਲਿਆ ਗਿਆ ਹੈ ਅਤੇ ਇਹ ਇੱਕ ਸਾਲ ਦਾ ਕੋਰਸ ਹੈ। ਉਨ੍ਹਾਂ ਦੱਸਿਆ ਕਿ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਤੋਂ ਰਜਿਸਟਰਾਰ ਡਾ. ਸੰਜੀਵ ਗੋਇਲ , ਸੀ.ਐਮ. ਦੀ ਯੋਗਸ਼ਾਲਾ ਦੇ ਮੁੱਖ ਸਲਾਹਕਾਰ ਸ੍ਰੀ ਕੰਮਲੇਸ਼ ਮਿਸ਼ਰਾ ਅਤੇ ਸ੍ਰੀ ਅਮਰੇਸ਼ ਝਾ,  ਡਾ. ਗਗਨਦੀਪ ਅਤੇ ਸੀਐਮ ਦੀ ਯੋਗਸ਼ਾਲਾ ਟੀਮ ਵੱਲੋਂ ਵੀਡੀਓ ਕਾਨਫ਼ਰਿੰਸਿੰਗ ਰਾਹੀਂ ਯੋਗਾ ਡਿਪਲੋਮੇ ਦੀ ਸ਼ੁਰੂਆਤ ਦੌਰਾਨ ਹਾਜ਼ਰ ਵਿਦਿਆਰਥੀਆਂ ਦਾ ਸੁਆਗਤ ਕੀਤਾ ਅਤੇ ਅੱਜ ਦੇ ਆਧੁਨਿਕ ਦੌਰ ਵਿੱਚ ਯੋਗ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਅਧੀਨ ਸਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਹੱਲੇ ਦੇ ਲੋਕ ਆਪਣੇ ਇਲਾਕੇ ਵਿੱਚ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 76694-00500 ’ਤੇ ਮਿਸ ਕਾਲ ਕਰ ਸਕਦੇ ਹਨ, ਜਿਸ ਅਨੁਸਾਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਈ ਜਾਵੇਗੀ।


Posted

in

, ,

by

Tags:

Comments

Leave a Reply

Your email address will not be published. Required fields are marked *