ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਮੂਵਾਲਾ ਨਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 13 ਦਸੰਬਰ,
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਮੂਵਾਲਾ ਨਵਾਂ ਬਲਾਕ ਮੋਗਾ-1 ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ ਜਿਸ ਵਿੱਚ ਸ. ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ  ਨੇ ਸਾਫ ਦੁੱਧ ਦੀ ਮਹੱਤਤਾ ਅਤੇ ਰਿਟ. ਕੋ.ਅ. ਇੰਸਪੈਕਟਰਸ. ਜਗਪਾਲ ਸਿੰਘ ਬਰਾੜ ਨੇ ਕੋਆਪਰੇਟਿਵ ਅਦਾਰੇ ਅਤੇ ਦੁੱਧ ਦੇ ਮੰਡੀਕਰਨ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਵਿਭਾਗੀ ਟੀਮ ਜਿਸ ਵਿੱਚ  ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ ਅਤੇ  ਦੇਵ ਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂਧਨ ਮਿਸ਼ਨ ਅਧੀਨ 50% ਜਨਰਲ ਅਤੇ 70%ਅ.ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।


Posted

in

, ,

by

Tags:

Comments

Leave a Reply

Your email address will not be published. Required fields are marked *