ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਲੱਗਣ ਵਾਲੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਿਆ ਕੇ ਇਸ ਅਦਾਲਤ ਦਾ ਲਾਭ ਲਿਆ ਜਾਵੇ।

        ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸੜਕ ਹਾਦਸਿਆਂ ਵਿਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਜਾਰੀ ਹੋਣ ਵਾਲੇ ਨਿਰਭਰਤਾ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ ਤਾਂ ਜੋ ਪੀੜਤਾਂ ਨੂੰ ਮੁਆਵਜ਼ੇ ਤਹਿਤ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲਣ ਵਾਲੇ 2 ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ।ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਜੇਕਰ ਹਾਦਸੇ ਵਿਚ 40 ਫੀਸਦੀ ਤੋਂ ਵੱਧ ਜ਼ਖਮੀ ਹੋਣ ਦੀ ਸੂਰਤ ਵਿਚ ਮੁਆਵਜੇ ਦੇਣ ਦੀ ਵਿਵਸਥਾ ਹੁੰਦੀ ਹੈ ਅਜਿਹੇ ਮਾਮਲਿਆਂ ਨੂੰ ਅਥਾਰਟੀ ਕੋਲ ਭੇਜਿਆ ਜਾਵੇ ਤਾਂ ਜੋ ਨਿਸ਼ਚਿਤ ਮੁਆਵਜਾ ਮਿਲ ਸਕੇ।

        ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਿਆਉਣ ਨਾਲ ਧਨ ਅਤੇ ਸਮੇਂ ਦੀ ਬਚਤ ਹੁੰਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨ ਕੋਮਲ ਮਿੱਤਲ, ਐਸ.ਪੀ. ਸਰਬਜੀਤ ਬਾਹੀਆ, ਨਵਨੀਤ ਕੌਰ ਗਿੱਲ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਪਾਲ ਰਾਵਲ, ਜੇਲ੍ਹ ਸੁਪਰਡੈਂਟ ਬੀ.ਐਸ. ਘੁੰਮਣ, ਜ਼ਿਲ੍ਹਾ ਅਟਾਰਨੀ ਵਰਿੰਦਰ ਕੁਮਾਰ, ਆਗਿਆਪਾਲ ਸਿੰਘ ਸਾਹਨੀ, ਕਿਰਨਪ੍ਰੀਤ ਕੌਰ ਧਾਮੀ, ਦਰਸ਼ਨ ਕੌਸ਼ਲ ਵੀ ਮੌਜੂਦ ਸਨ।

Comments

Leave a Reply

Your email address will not be published. Required fields are marked *