ਫ਼ਿਰੋਜ਼ਪੁਰ, 2 ਮਈ ( ) ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ “ਪਿੰਡਾ ਦਾ ਪਹਿਰੇਦਾਰ” ਸਮਾਗ਼ਮ ਦੌਰਾਨ ਸਿਹਤ ਵਿਭਾਗ ਫ਼ਿਰੋਜ਼ਪੁਰ ਅਤੇ ਕਮਿਊਨਟੀ ਸਿਹਤ ਕੇਂਦਰ ਮਮਦੋਟ ਦੀ ਮਾਸ ਮੀਡੀਆ ਬਰਾਂਚ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸੰਬਧੀ ਆਈ ਈ ਸੀ, ਬੀ ਸੀ ਸੀ ਗਤਿਵਿਧੀਆਂ ਅਧੀਨ ਲਗਾਈ ਗਈ ਜਾਗਰੁਕਤਾ ਸਟਾਲ ਖਿੱਚ ਦਾ ਕੇਂਦਰ ਰਹੀ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਨਸ਼ਾ ਛੁਡਾਓ ਕੇਂਦਰ ਅਤੇ ਓਟ ਸੈਂਟਰਾਂ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਜਾਣੂ ਕਰਵਾਉਣ ਸੰਬਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਲਗਾਈ ਗਈ ਇਸ ਸਟਾਲ ਦੀ ਸਿਆਸੀ ਆਗੂਆਂ,ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਪਿੰਡਾ ਤੋਂ ਆਏ ਹੋਏ ਪੰਚਾ ਸਰਪੰਚਾ ਨੇ ਸ਼ਲਾਘਾ ਕੀਤੀ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਇਸ ਜਾਗਰੂਕਤਾ ਸਟਾਲ ਰਾਹੀਂ ਸਿਹਤ ਵਿਭਾਗ ਦੀ ਮਾਸ ਮੀਡੀਆ ਬਰਾਂਚ ਵਲੋਂ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਗਰੂਕਤਾ ਪਰਚੇ ਵੀ ਵੰਡੇ ਗਏ।ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਲਾਗੂ ਕੀਤੇ ਜਾ ਰਹੇ ਰਾਸ਼ਟਰੀ ਅਤੇ ਸੂਬਾਈ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ।
ਇਸ ਮੌਕੇ ਬਲਾਕ ਐਜੂਕੇਟਰ ਵਿਕਰਮਜੀਤ ਸਿੰਘ, ਅਮਨ ਕੰਬੋਜ਼,ਸਿਹਤ ਇੰਸਪੈਕਟਰ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।