ਗੁਰਦਾਸਪੁਰ, 27 ਮਈ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ ਵਿਕਾਸ ਕਾਰਜਾਂ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ `ਸਕੂਲ ਆਫ਼ ਹੈਪੀਨੈੱਸ` ਤਹਿਤ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।
ਸਕੂਲ ਪ੍ਰਬੰਧਕਾਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੁਣ ਸਕੂਲ ਆਫ ਹੈਪੀਨੈੱਸ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਜੋ ਹੁਣ ਸਕੂਲ ਆਫ਼ ਹੈਪੀਨੈੱਸ ਬਣੇਗਾ ਇਹ ਇਲਾਕੇ ਦਾ ਮਿਸਾਲੀ ਸਕੂਲ ਹੋਵੇਗਾ।
ਉਨ੍ਹਾਂ ਕਿਹਾ ਕਿ ਹੁਣ ਬੁਨਿਆਦੀ ਸਹੂਲਤਾਂ ਤੇ ਪੜ੍ਹਾਈ ਪੱਖੋਂ ਸੂਬੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਆਪਣੇ ਮਿਥੇ ਟੀਚਿਆਂ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ।