ਮਾਲੇਰਕੋਟਲਾ 30 ਮਈ :
ਪੰਜਾਬ ਸਰਕਾਰ ਵੱਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ 2025-26 ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦੇਣ ਲਈ www.agrimachinerypb.com ਪੋਰਟਲ ਉੱਪਰ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮਸ਼ੀਨਾਂ ਦੀ ਡਰਾਅ ਨਿਰਪੱਖ ਤਰੀਕੇ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਆਧੀਨ ਗਠਿਤ ਕੀਤੀ ਕਮੇਟੀ ਦੀ ਹਾਜਰੀ ਵਿੱਚ ਡਰਾਅ ਕੱਢਿਆ ਗਿਆ । ਉਨ੍ਹਾਂ ਦੱਸਿਆ ਕਿ ਇਸ ਸਕੀਮ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 55 ਅਰਜੀਆਂ ਅਤੇ ਨਿੱਜੀ ਕਿਸਾਨਾਂ ਦੀਆਂ 206 ਅਰਜੀਆਂ ਪ੍ਰਾਪਤ ਹੋਈਆਂ ਸਨ।
ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਬਿਨਾਂ ਅੱਗ ਲਗਾਏ ਯੋਗ ਪ੍ਰਬੰਧਨ ਹੋ ਸਕੇ । ਜ਼ਿਲ੍ਹੇ ਵਿੱਚ 07 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ 24 ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ। ਸਰਕਾਰ ਵਲੋਂ ਪ੍ਰਤੀ ਕਸਟਮ ਹਾਇਰਿੰਗ ਸੈਂਟਰ 80 ਫੀਂਸਦੀ ਸਬਡਿਸੀ ਦਿੱਤੀ ਜਾਵੇਗੀ ਭਾਵ 24 ਲੱਖ ਬਤੌਰ ਪ੍ਰਤੀ ਸੈਂਟਰ ਦਿੱਤੀ ਜਾ ਰਹੀ ਹੈ ਇਨ੍ਹਾਂ ਕਸਟਮ ਹਾਇਰਿੰਗ ਸੈਂਟਰਾਂ ਵਿੱਚ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਟਰੈਕਟਰ, ਬੇਲਰ, ਰੇਕਰ, ਸੁਪਰ ਸੀਡਰ, ਜੀਰੋ ਡਰਿੱਲ, ਪਲਟਾਵੇਂ ਹਲ, ਮਲਚਰ ਆਦਿ ਮਸ਼ੀਨਰੀ ਸਬਡਿਸੀ ਤੇ ਮੁਹੱਈਆ ਕਰਵਾਈ ਜਾਵੇਗੀ ।
ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਕਰੋੜ 50 ਲੱਖ ਰੁਪਏ ਦੀ ਲਾਗਤ ਦੀਆਂ ਖੇਤੀਬਾੜੀ ਮਸ਼ੀਨਾਂ ਕਿਸਾਨਾਂ ਨੂੰ ਨਿੱਜੀ ਤੌਰ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਵਿੱਚੋਂ 63 ਮਸ਼ੀਨਾਂ ਜਨਰਲ ਨਿੱਜੀ ਕਿਸਾਨਾਂ ਨੂੰ ਅਤੇ 4 ਐਸ.ਸੀ. ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਧਰਮਿੰਦਰਜੀਤ ਸਿੰਘ ਸਿੱਧੂ, ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਿੰਦਰ ਸਿੰਘ, ਖੇਤੀਬਾੜੀ ਅਫ਼ਸਰ ਸ਼੍ਰੀ ਕੁਲਬੀਰ ਸਿੰਘ, ਜੂਨੀਅਰ ਤਕਨੀਸ਼ੀਅਨ ਸ਼੍ਰੀ ਸੁਖਜਿੰਦਰ ਸਿੰਘ, ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਪਿੰਡ ਭੈਣੀ ਕਲਾਂ ਅਤੇ ਹੋਰ ਹਾਜ਼ਰ ਸਨ