ਮਾਨਸਾ, 05 ਜੂਨ :
ਹਰ ਪਿੰਡ ਅਤੇ ਹਰ ਘਰ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦਾ ਉਦੇਸ਼ ਹੈ। ਇਸੇ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਹੁਣ ਪਿੰਡਾਂ ਵਿਚ ‘ਨਸ਼ਾ ਮੁਕਤੀ ਯਾਤਰਾਵਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਪਿੰਡ ਗੋਰਖ਼ਨਾਥ, ਕੁਲਰੀਆਂ, ਭਾਵਾ, ਬੀਰੇਵਾਲਾ ਡੋਗਰਾ, ਰਿਉਂਦ ਕਲਾਂ, ਰਿਉਂਦ ਖੁਰਦ ਵਿਖੇ ਨਸ਼ਾ ਰੋਕੂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡਾਂ ਵਿਚ ਨਸ਼ਿਆਂ ਖਿਲਾਫ ਲੋਕਾਂ ਦੀ ਲਾਮਬੰਦੀ ਜ਼ਰੂਰੀ ਹੈ ਤਾਂ ਜੋ ਕੋਈ ਵੀ ਗਲਤ ਅਨਸਰ ਨਸ਼ੇ ਦਾ ਵਪਾਰ ਨਾ ਕਰ ਸਕੇ ਅਤੇ ਨਾ ਹੀ ਕਿਸੇ ਨੌਜਵਾਨ ਨੂੰ ਨਸ਼ੇ ‘ਤੇ ਲਾ ਸਕੇ। ‘ਨਸ਼ਾ ਮੁਕਤੀ ਯਾਤਰਾ’ ਲੋਕ ਲਹਿਰ ਵਜੋਂ ਉਭਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਨਸ਼ਾ ਮੁਕਤੀ ਯਾਤਰਾ ਦੌਰਾਨ ਵਿਧਾਇਕ ਵਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ੇ ਤੋਂ ਮੁਕਤੀ ਦਾ ਪ੍ਰਣ ਵੀ ਲਿਆ ਗਿਆ।

ਇਸ ਦੌਰਾਨ ਉਨ੍ਹਾਂ ਆਮ ਲੋਕਾਂ ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਲੋਕ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੇ ਚੁੰਗਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਦਾ ਮੁਫਤ ਇਲਾਜ਼ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਕਮੁੱਠ ਹੋਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਮਾੜੀ ਅਲ੍ਹਾਮਤ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ।

ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।

Leave a Reply

Your email address will not be published. Required fields are marked *