ਫਰੀਦਕੋਟ 6 ਜੂਨ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਨੇ ਅੱਜ ਫ਼ਰੀਦਕੋਟ ਦੇ ਵਾਰਡ ਨੰ. 18, 19, 20, 21, 22 ਅਤੇ 2,3,4,5,6 ਵਿਖੇ ਜਾਗਰੂਕਤਾ ਸਭਾਵਾਂ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ
ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ।
ਉਹਨਾਂ ਕਿਹਾ ਕਿ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਹੁਣ ਲੋਕ ਵੀ ਅੱਗੇ ਆ ਰਹੇ ਹਨ ਅਤੇ ਸਰਕਾਰ ਨੂੰ ਪੂਰਨ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁਕਵਾਈ।
ਇਸ ਮੌਕੇ ਸ.ਰਮਨਦੀਪ ਸਿੰਘ ਮੁਮਾਰਾ ਚੈਅਰਮੈਨ ਮਾਰਕੀਟ ਕਮੇਟੀ,ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਰਜਿੰਦਰ ਦਾਸ ਰਿੰਕੂ ਸਮਾਧਾ ਵਾਲੇ,ਐੱਸ ਡੀ ਐਮ ਡਾਕਟਰ ਵਰੁਣ ਕੁਮਾਰ ਫ਼ਰੀਦਕੋਟ,ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਡਾਕਟਰ ਪਰਮਜੀਤ ਸਿੰਘ ਬਰਾੜ ਐੱਸ ਐੱਮ ਓ ਸੀ ਸਿਵਲ ਹਸਪਤਾਲ ਫ਼ਰੀਦਕੋਟ, ਸੁਪਰਡੰਟ ਗੁਰਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾਕਟਰ ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਕੁਮਾਰ,ਨੋਡਲ ਅਫ਼ਸਰ ਗੁਰਚਰਨ ਸਿੰਘ, ਵਾਈਸ ਚੇਅਰਮੈਨ ਗੁਰਸੇਵਕ ਸਿੰਘ ਬੁੱਟਰ, ਬਾਬਾ ਜਸਪਾਲ ਸਿੰਘ, ਜੈਪ੍ਰੀਤ ਸਿੰਘ, ਸਰਬਜੀਤ ਸਿੰਘ, ਕੌਂਸਲਰ ਗੁਰਸਾਹਿਬ ਸਿੰਘ ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਜਗਤਾਰ ਸਿੰਘ, ਐੱਮ ਪੀ ਐੱਚ ਡਬਲਯੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।