ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ

ਸੰਗਰੂਰ, 08 ਜੂਨ

ਸਾਬਕਾ ਕੇਂਦਰੀ ਮੰਤਰੀ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦਿਆਂ ਕਿਹਾ ਗਿਆ ਕਿ ਸ. ਢੀਂਡਸਾ ਵੱਲੋਂ ਕੀਤੀ ਲੋਕ ਸੇਵਾ ਲਈ ਉਹਨਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

ਸ਼੍ਰੀ ਅਰੋੜਾ ਨੇ ਕਿਹਾ ਕਿ ਮਰਹੂਮ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਹਲੀਮ ਸ਼ਖ਼ਸੀਅਤ ਸਦਕਾ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਤੇ ਪਾਰਟੀ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਸਮਾਜ ਵਿੱਚ ਵਿਚਰਦੇ ਰਹੇ। ਸ਼੍ਰੀ ਅਰੋੜਾ ਨੇ ਕਿਹਾ ਕਿ ਸ.ਸੁਖਦੇਵ ਸਿੰਘ ਢੀਂਡਸਾ ਦੇ ਜੀਵਨ ਪੰਧ ਵਿੱਚੋਂ ਬਹੁਤ ਸਾਰੀਆਂ ਗੱਲਾਂ ਹਰ ਇਕ ਇਨਸਾਨ ਨੂੰ ਸੇਧ ਦੇਣ ਵਾਲੀਆਂ ਹਨ, ਜਿਨ੍ਹਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।

ਇਸ ਮੌਕੇ ਉਹਨਾਂ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉੱਥੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਸਮਾਗਮ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵੀ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ ਕੀਤੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Comments

Leave a Reply

Your email address will not be published. Required fields are marked *