ਫਾਦਿਲਕਾ 9 ਜੂਨ
ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ 1989 ਤੇ ਰੂਲ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਦੀ ਪ੍ਰਧਾਨਗੀ ਹੇਠ ਹੋਈ।
 ਬੈਠਕ ਦੌਰਾਨ ਉਹਨਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰਾਖੀ ਲਈ ਕਾਨੂੰਨ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਵਿਭਾਗ ਦ੍ਰਿੜਤਾ ਨਾਲ ਕੰਮ ਕਰਨ। ਉਹਨਾਂ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜਾਂਚ ਅਧੀਨ ਕੇਸਾਂ ਦੀ ਜਾਂਚ ਤੁਰੰਤ ਮੁਕੰਮਲ ਕੀਤੀ ਜਾਵੇ। ਉਨਾਂ ਨੇ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀਆਂ ਖਿਲਾਫ ਹੋਣ ਵਾਲੇ ਅਪਰਾਧ ਤੋਂ ਪੀੜਤਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਦੋ ਦਰਜਨ ਦੇ ਲਗਭਗ ਕੇਸਾਂ ਵਿੱਚ ਇਹ ਮੁਆਵਜਾ ਦਿੱਤਾ ਜਾ ਚੁੱਕਾ ਹੈ ।

ਇਸ ਮੌਕੇ ਸਮਾਜਿਕ ਨਿਆ ਅਤੇ ਅਧਿਕਾਰੀਤਾ ਅਫਸਰ ਅਸ਼ੋਕ ਕੁਮਾਰ ਨੇ ਇਸ ਵਿਸ਼ੇ ਸਬੰਧੀ ਹੋਰ ਜਾਣਕਾਰੀ ਕਮੇਟੀ ਮੈਂਬਰਾਂ ਨੂੰ ਦਿੱਤੀ। ਉਨਾਂ ਨੇ ਦੱਸਿਆ ਕਿ ਅੱਤਿਆਚਾਰਾਂ ਤੋਂ ਪੀੜਤ ਐਸ ਸੀ ਭਾਈਚਾਰੇ ਦੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾਂਦਾ ਹੈ।
 ਬੈਠਕ ਵਿੱਚ ਜ਼ਿਲ੍ਹਾ ਅਟਾਰਨੀ ਵਜ਼ੀਰ ਕੰਬੋਜ, ਡੀਐਸਪੀ ਸ੍ਰੀ ਲਵਦੀਪ ਸਿੰਘ ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *