ਆਯੂਸ਼ਮਾਨ ਆਰੋਗਿਆ ਕੇਂਦਰ ਵਰਿਆਮ ਖੇੜਾ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ 10 ਜੂਨ
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਲੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।
ਅੱਜ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਵੱਲੋਂ ਡਾਕਟਰ ਪਵਨ ਕੁਮਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ/ਆਮ ਆਦਮੀ ਕਲੀਨਿਕ ਵਰਿਆਮ ਖੇੜਾ ਲਈ ਨਿਯੁਕਤੀ ਪੱਤਰ ਦਿੱਤਾ।
 ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ।  ਜਿਲ੍ਹਾ ਫਾਜ਼ਿਲਕਾ ਵਿੱਚ  26 ਆਯੂਸ਼ਮਾਨ ਆਰੋਗਿਆ ਕੇਂਦਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਆਰੋਗਿਆ ਕੇਂਦਰ ਵਿੱਚ 81 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।  46 ਤਰ੍ਹਾਂ ਦੇ ਲੈਬ ਟੈਸਟ ਕੀਤੇ ਜਾ ਰਹੇ ਹਨ। ਮਰੀਜ਼ਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ।

Comments

Leave a Reply

Your email address will not be published. Required fields are marked *