ਸ੍ਰੀ ਮੁਕਤਸਰ ਸਾਹਿਬ, 21 ਜੂਨ

ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਮਿਤੀ 21.06.2025 ਨੂੰ ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਯੋਗ ਦਿਵਸ ਦੇ ਤਹਿਤ ਅੱਜ ਜਿਲ੍ਹਾ ਕਚਿਹਰੀ ਕੰਪਲੈਕਸ ਵਿਖੇ ਯੋਗ ਦਿਹਾੜਾ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜੀਆਂ ਨੇ ਕੀਤੀ ਅਤੇ ਉਹਨਾਂ ਦੇ ਨਾਲ ਮਿਸ ਰਾਜਬੀਰ ਕੌਰ, ਵਧੀਕ ਸਿਵਲ ਜੱਜ ( ਸੀਨੀਅਰ ਡਿਵੀਜਨ),  ਬਤੌਰ ਇੰਚਾਰਜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਿਸ਼ੇਸ ਤੌਰ ਤੇ ਸਾਮਿਲ ਹੋਏ।

ਅੱਜ ਦੇ ਯੋਗ ਦਿਹਾੜੇ ਵਿੱਚ, ਜਿਲ੍ਹਾ ਕਚਿਹਰੀ ਦਾ ਸਟਾਫ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ, ਵਕੀਲ ਸਾਹਿਬਾਨ, ਪੈਰਾ ਲੀਗਲ ਵਲੰਟੀਅਰਜ ਆਦਿ ਨੇ ਭਾਗ ਲਿਆ। ਯੋਗ ਟ੍ਰੇਨਰ ਸ੍ਰੀ ਸੁਮਨ ਦਾਬੜਾ ਵੱਲੋਂ ਹਾਜ਼ਰ ਹੋਏ ਸਟਾਫ ਮੈਂਬਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਯੋਗਾ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿਚ ਯੋਗਾ ਕਰਨੀ ਚਾਹੀਦੀ ਹੈ ਅਤੇ ਯੋਗਾ ਤੋਂ ਹੋਣ ਵਾਲੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮਾਣਯੋਗ ਜੱਜ ਸਾਹਿਬ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਯੋਗਾ ਤੋਂ ਮਿਲਣ ਵਾਲੇ ਲਾਭਾਂ ਬਾਰੇ ਦੱਸਦੇ ਹੋਏ ਰੋਜ਼ਾਨਾ ਯੋਗਾ ਕਰਨ ਲਈ ਜਾਗਰੂਕ ਕੀਤਾ। ਮਿਸ ਰਾਜਬੀਰ ਕੌਰ, ਜੱਜ ਸਾਹਿਬਾਨ ਵੱਲੋਂ ਚਲਾਈ ਜਾ ਰਹੀ ࡡ‘ਇੱਕ ਜੱਜ ਇੱਕ ਰੁੱਖ’ ਮੁਹਿੰਮ ਤਹਿਤ ਅੱਜ ਸ੍ਰੀ ਸੁਮਨ ਦਾਬੜਾ ਯੋਗ ਟੀਚਰ ਨੂੰ ਇੱਕ ਪੌਦਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾ ਵੱਲੋਂ ਸਿਖਾਏ ਯੋਗ ਟਿਪਸ ਨੂੰ ਆਪਣੀ ਜਿੰਦਗੀ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਹਾਜਰ ਸਟਾਫ ਦਾ ਧੰਨਵਾਦ ਕੀਤਾ। ਇਹ ਵਿਸ਼ਵ ਯੋਗ ਦਿਵਸ ਤਹਿਤ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਵਿਖੇ ਵੀ ਮਨਾਇਆ ਗਿਆ।     

Leave a Reply

Your email address will not be published. Required fields are marked *