ਮਾਨਸਾ, 23  ਜੂਨ:
ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦਿੱਤੀ।
ਸਿਵਲ ਸਰਜਨ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖ਼ੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ਼ ਕਰਨਾ ਹੈ ਤਾਂ ਜੋ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਇਸ ਕੈਂਪ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।
            ਉਨ੍ਹਾਂ ਕਿਹਾ ਕਿ ਅੱਜ ਸੀਨੀਅਰ ਮੈਡੀਕਲ ਅਫ਼ਸਰ, ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ, ਮਾਨਸਾ ਵਿਖੇ ਡਾ. ਰਜਨੀ ਸਿੰਗਲਾ ਮੈਡੀਕਲ ਅਫ਼ਸਰ (ਔਰਤ ਰੋਗਾਂ ਦੇ ਮਾਹਿਰ) ਦੁਆਰਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਸਿਵਲ ਹਸਪਤਾਲ ਮਾਨਸਾ, ਸਬ ਡਵੀਜਨਾਂ ਦੇ ਹਸਪਤਾਲ, ਪ੍ਰਾਇਮਰੀ ਸਿਹਤ ਕੇਂਦਰਾ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਖੇ ਕੈਂਪ ਲਗਾਏ ਗਏ।
      ਇਸ ਦੌਰਾਨ ਡਾ.ਪਰਵਰਿਸ਼ ਜਿੰਦਲ ਬੱਚਿਆਂ ਦੇ ਮਾਹਿਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਹਨ।

Leave a Reply

Your email address will not be published. Required fields are marked *