ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 25 ਜੂਨ  (   ) ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ ’ਤੇ 54 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਨੌਜਵਾਨ ਲੜਕੇ-ਲੜਕੀਆਂ ਦੀ ਯੋਗਤਾ ਦਾ ਮੁੱਲ ਪਾਇਆ ਹੈ, ਇੱਕ ਨਹੀਂ ਬਲਕਿ 3-3 ਸਰਕਾਰੀ ਨੌਕਰੀਆਂ ਲਈ ਚੋਣ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਰੋਲ ਮੈਰਿਟ ਦੇ ਆਧਾਰ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਹਰ ਮਹੀਨੇ 300 ਯੂਨਿਟ ਬਿਜਲੀ ਮਾਫੀ ਦੀ ਸਹੂਲਤ ਦਿੱਤੀ ਗਈ ਹੈ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, ਜਿਸ ਵਿੱਚ ਮਰੀਜ ਆਪਣਾ ਮੁਫਤ ਇਲਾਜ ਕਰਵਾ ਰਹੇ ਹਨ।

ਰਾਜ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ, ਜਿਸ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਨਾਲ ਸਹਿਯੋਗ ਕਰਨ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ।

Leave a Reply

Your email address will not be published. Required fields are marked *