ਫਿਰੋਜ਼ਪੁਰ, 30 ਜੂਨ :
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰਬਰ 16 ਬਸਤੀ ਨਿਜ਼ਾਮਦੀਨ ਵਿਖੇ ਲੱਗਭਗ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।
ਇਸ ਮੌਕੇ ਗੁਰਜੀਤ ਸਿੰਘ ਚੀਮਾ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਸਥਾਨਕ ਲੋਕ ਹਾਜ਼ਰ ਸਨ।