ਸ਼ਿਆਰਪੁਰ, 2 ਜੁਲਾਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਮਾੜੀ ਹਾਲਤ ਹੋ ਚੁੱਕੀ ਹੁਸ਼ਿਆਰਪੁਰ-ਬੁੱਲੋਵਾਲ-ਟਾਂਡਾ ਸੜਕ ਦੇ ਪੁਨਰ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ। ਇਹ ਸੜਕ 28 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੇ ਨਿਰਮਾਣ ‘ਤੇ ਲਗਭਗ 21 ਕਰੋੜ ਰੁਪਏ ਦੀ ਲਾਗਤ ਆਵੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਮੇਰੀ ਅਤੇ ਮੇਰੇ ਵੱਡੇ ਭਰਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਸਾਂਝੀ ਮਿਹਨਤ ਰੰਗ ਲਿਆਈ ਹੈ। ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਅਧੂਰੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲ ਰਹੀ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਦੀ ਆਵਾਜਾਈ ਵਿੱਚ ਬਹੁਤ ਸਹੂਲਤ ਹੋਵੇਗੀ, ਯਾਤਰਾ ਦਾ ਸਮਾਂ ਘਟੇਗਾ ਅਤੇ ਸੜਕੀ ਦੁਰਘਟਨਾਵਾਂ ਵੀ ਘਟਣਗੀਆਂ। ਇਹ ਸੜਕ ਨਾ ਸਿਰਫ਼ ਪੇਂਡੂ ਅਤੇ ਸ਼ਹਿਰੀ ਖੇਤਰਾਂ ਨੂੰ ਬਿਹਤਰ ਤਰੀਕੇ ਨਾਲ ਜੋੜੇਗੀ, ਸਗੋਂ ਵਪਾਰਕ ਗਤੀਵਿਧੀਆਂ ਅਤੇ ਸਥਾਨਕ ਆਰਥਿਕਤਾ ਨੂੰ ਵੀ ਮਜ਼ਬੂਤ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਲਈ ਵੱਡੀ ਰਾਹਤ ਲੈ ਕੇ ਆਇਆ ਹੈ। ਕਈ ਸਾਲਾਂ ਤੋਂ ਜਨਤਾ ਇਸ ਸੜਕ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਦੀ ਮੰਗ ਕਰ ਰਹੀ ਸੀ। ਹੁਣ ਟੈਂਡਰ ਜਾਰੀ ਹੋ ਗਿਆ ਹੈ ਅਤੇ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜ਼ੀਹ ਹੈ ਕਿ ਉਹ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰੇ। ਇਹ ਸੜਕ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।

Leave a Reply

Your email address will not be published. Required fields are marked *