ਚੰਡੀਗੜ੍ਹ, 2 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਬਾਗਬਾਨੀ ਨਿਰਦੇਸ਼ਕ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਫ਼ਸਲ ਉਤਪਾਦਕਤਾ ਨੂੰ ਹੋਰ ਬਿਹਤਰ ਬਣਾਉਣ, ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨ ਅਤੇ ਬਾਗਬਾਨੀ ਉਤਪਾਦਾਂ ਲਈ ਬਿਹਤਰ ਮਾਰਕੀਟ ਪਹੁੰਚ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪ੍ਰੋਜੈਕਟਾਂ ਬਾਰੇ ਅਪਡੇਟਸ ਸਾਂਝੇ ਕੀਤੇ।

ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਸਿਖਲਾਈ ਪ੍ਰੋਗਰਾਮਾਂ, ਜਾਗਰੂਕਤਾ ਕੈਂਪਾਂ ਅਤੇ ਡਿਜ਼ੀਟਲ ਪਲੇਟਫਾਰਮਾਂ ਰਾਹੀਂ ਨਵੀਨਤਮ ਤਕਨਾਲੋਜੀਆਂ, ਸਰਕਾਰੀ ਯੋਜਨਾਵਾਂ ਅਤੇ ਵਧੀਆ ਅਭਿਆਸਾਂ ਬਾਰੇ ਨਿਯਮਿਤ ਤੌਰ ‘ਤੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਅਜਿਹੀ ਜਾਣਕਾਰੀ ਦੀ ਕਿਸਾਨਾਂ ਤੱਕ ਸਮੇਂ ਸਿਰ ਪਹੁੰਚ ਉਹਨਾਂ ਨੂੰ ਸਰਕਾਰੀ ਸਹਾਇਤਾ ਦਾ ਪੂਰਾ ਲਾਭ ਲੈਣ ਲਈ ਸਮਰੱਥ ਬਣਾਏਗੀ।

Leave a Reply

Your email address will not be published. Required fields are marked *