ਤਰਨ ਤਾਰਨ, 20 ਜੁਲਾਈ :
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੰਡੋਕੇ, ਸਖੀਰਾ, ਜੌੜਾ, ਠੱਠਾ, ਸਰਹਾਲੀ ਮੰਡ ਤੇ ਬਿੱਲਿਆਂਵਾਲਾ ਵਿਖੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ “ਨਸ਼ਾ ਮੁਕਤੀ ਯਾਤਰਾ” ਨਾਲ਼ ਹੁਣ ਹਰ ਪਿੰਡ, ਹਰ ਸ਼ਹਿਰ ਨਸ਼ਾ ਮੁਕਤ ਹੋਵੇਗਾ।ਉਹਨਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਤੋਂ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਉਹ ਇਸ ਕੋਹੜ ਨੂੰ ਜੜ੍ਹ ਤੋਂ ਵੱਢਣ ਲਈ ਕਾਹਲ਼ੇ ਹਨ ਤੇ ਭਰਪੂਰ ਸਹਿਯੋਗ ਦੇ ਰਹੇ ਹਨ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਪਰ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਛੇੜ ਦਿੱਤਾ ਹੈ। ਅਸੀਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਦਮ ਲਵਾਂਗੇ।ਉਹਨਾਂ ਕਿਹਾ ਕਿ ਤੁਸੀਂ ਵੀ ਆਪਣੇ ਪਿੰਡ ਅਤੇ ਆਪਣੀ ਵਾਰਡ ਵਿੱਚ “ਨਸ਼ਾ ਮੁਕਤੀ ਯਾਤਰਾ” ਦੌਰਾਨ ਸ਼ਾਮਿਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਓ ਅਤੇ ਨਸ਼ਾ ਮੁਕਤ ਪੰਜਾਬ ਬਣਾਓ।
ਇਸ ਮੌਕੇ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਪ੍ਰਤੀ ਉਤਸ਼ਾਹਿਤ ਕਰਨਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਪੂਰੀ ਦ੍ਰਿੜਤਾ ਨਾਲ ਲੜ ਰਹੀ ਹੈ ਅਤੇ ਇਸ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਪਹਿਲ ਹੈ ਕਿ ਹਰ ਪਿੰਡ, ਸ਼ਹਿਰ ਅਤੇ ਹਰ ਗਲੀ-ਮੁਹੱਲੇ ਨੂੰ ਨਸ਼ਾ ਮੁਕਤ ਕੀਤਾ ਜਾਵੇ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਲਈ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਇਲਾਕੇ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।