
ਬਰਨਾਲਾ, 7 ਅਗਸਤ
ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੁੰਮਰਾ ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸਲ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਪਿੰਡ ਕਰਮਗੜ੍ਹ ਦੇ ਗੁਰਦੁਆਰਾ ਸਿੰਘ ਸਾਹਿਬ ਵਿਖੇ ਆਯੂਸ਼ ਮੈਡੀਕਲ ਚੈਕ ਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਅਗਾਜ਼ ਸਰਪੰਚ ਸ਼੍ਰੀਮਤੀ ਹਰਪ੍ਰੀਤ ਕੌਰ ਹਰਕੇਸ਼ ਸਿੰਘ, ਗੁਰਜੰਟ ਸਿੰਘ, ਬਲਰਾਜ ਕੌਰ, ਗੁਰਬਚਨ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਸ਼ਿੰਗਾਰਾ ਸਿੰਘ, ਦਿਲਜੀਤ ਸਿੰਘ, ਨਿਰਭੈ ਸਿੰਘ ਅਤੇ ਸਮੂਹ ਗਰਾਮ ਪੰਚਾਇਤ ਤੇ ਪਿੰਡ ਦੇ ਮੋਹਤਵਰ ਵਿਆਕਤੀਆਂ ਵੱਲੋਂ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵਲੋਂ 494 ਅਤੇ ਹੋਮਿਓਪੈਥਿਕ ਵਿਭਾਗ ਵਲੋਂ 273 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵਲੋਂ ਡਾ. ਅਮਨਦੀਪ ਸਿੰਘ ਨੌਡਲ ਅਫ਼ਸਰ, ਡਾ. ਸ਼ੀਤੂ ਢੀਂਗੜਾ ਏ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਉਪਵੈਦ ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਸੁਖਚੈਨ ਸਿੰਘ, ਜਗਸੀਰ ਸਿੰਘ, ਪ੍ਰਿਤਪਾਲ ਸਿੰਘ, ਵਿਕਰਮਜੀਤ ਸਿੰਘ, ਲਵਪ੍ਰੀਤ ਸਿੰਘ ਨੇ ਕੈਂਪ ਵਿੱਚ ਆਏ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ। ਕਿਰਨਦੀਪ ਕੌਰ ਸੀ ਐੱਚ ਓ ਨੇ ਬਲੱਡ ਪ੍ਰੈਸ਼ਰ ਚੈੱਕ ਕੀਤਾ।
ਕੈਂਪ ਦੌਰਾਨ ਹੋਮਿਓਪੈਥਿਕ ਵਿਭਾਗ ਵਲੋਂ ਡਾ. ਅਨੁਪਮਾ ਰੁਪਾਲ ਐਚ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਹੋਮਿਓਪੈਥੀ ਡਿਸਪੈਂਸਰ ਗੁਰਚਰਨ ਸਿੰਘ ਔਲਖ ਤੇ ਗੁਰਚਰਨ ਸਿੰਘ ਨੇ ਮਰੀਜਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ। ਕੈਂਪ ਵਿੱਚ ਆਏ ਆਯੂਰਵੈਦਿਕ ਡਾਕਟਰਾਂ ਦਾ ਤੇ ਹੋਮਿਓਪੈਥਿਕ ਡਾਕਟਰਾਂ ਦੀ ਮੈਡੀਕਲ ਟੀਮ ਦਾ ਪਿੰਡ ਵਲੋਂ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਦੇ ਇਹਨਾਂ ਚਿਕਿਤਸਾ ਪ੍ਰਣਾਲੀਆਂ ਨੂੰ ਘਰ ਘਰ ਪਹਚਾਉਣ ਦੇ ਉਪਰਾਲੇ ਦੀ ਭਰਪੂਰ ਸਲਾਘਾ ਕੀਤੀ ਗਈ |
ਇਸ ਮੌਕੇ ਡਾ. ਅਮਨ ਕੌਸ਼ਲ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਯੂਰਵੇਦ ਇਲਾਜ ਪ੍ਰਣਾਲੀ ਸਭ ਤੋ ਪੁਰਾਣੀ ਇਲਾਜ ਵਿਧੀਆ ਵਿੱਚੋ ਹੈਂ ਅਤੇ ਇਸ ਨਾਲ ਰੋਗਾਂ ਨੂੰ ਜੜ੍ਹ ਤੋ ਖਤਮ ਕੀਤਾ ਜਾ ਸਕਦਾ ਹੈ| ਉਹਨਾਂ ਕਿਹਾ ਕਿ ਆਯੂਰਵੇਦ ਕੇਵਲ ਇਲਾਜ ਵਿਧੀ ਹੀ ਨਹੀ ਬਲਕਿ ਇਕ ਤਰਾਂ ਦੀ ਜੀਵਨ ਸ਼ੈਲੀ ਹੈ ਜਿਸ ਨੂੰ ਆਪਣਾ ਕਿ ਤੰਦਰੁਸਤ ਤੇ ਨਿਰੋਗ ਜੀਵਨ ਬਸਰ ਕੀਤਾ ਜਾ ਸਕਦਾ ਹੈ|