ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 18 ਅਗਸਤ:

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ।

ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।


Posted

in

, ,

by

Comments

Leave a Reply

Your email address will not be published. Required fields are marked *