ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 27 ਅਗਸਤ (        ) – ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ ਸਪੀਕਰ ਲਗਾਉਂਦੇ ਹਨ, ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਂਦੇ ਹਨ ਜਿਸ ਨਾਲ ਆਮ ਪਬਲਿਕ ਖ਼ਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਬ-ਡਵੀਜ਼ਨ ਬਟਾਲਾ ਵਿਖੇ ਮਿਤੀ 27 ਅਗਸਤ 2025 ਤੋਂ 31 ਅਗਸਤ 2025 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ ‘ਤੇ ਹੁੱਲੜਬਾਜ਼ੀ ਨਹੀਂ ਕਰੇਗਾ, ਉੱਚੀ ਅਵਾਜ਼ ਵਿੱਚ ਸਪੀਕਰ ਅਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਨਹੀਂ ਚਲਾਏਗਾ। ਇਹ ਹੁਕਮ ਮੌਜੂਦਾ ਜ਼ਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫ਼ਾ ਪਾਸ ਕੀਤਾ ਗਿਆ ਹੈ।


Posted

in

, ,

by

Comments

Leave a Reply

Your email address will not be published. Required fields are marked *