ਬੀਤੀਂ ਸ਼ਾਮ ਤੱਕ  169 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਫਰੀਦਕੋਟ 26 ਸਤੰਬਰ ( )

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 282 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  169 ਮੀਟਰਕ ਟਨ ਝੋਨਾ ਖਰੀਦਿਆਂ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 107 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 35 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 11 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 16 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।

ਉਨ੍ਹਾਂ ਕਿਸਾਨਾਂ ਨੂੰ 17 ਪ੍ਰਤੀਸ਼ਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸਾਮ 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਇਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।


 ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ।


Posted

in

, ,

by

Tags:

Comments

Leave a Reply

Your email address will not be published. Required fields are marked *