ਸੰਸਦ ਮੈਂਬਰ ਮੀਤ ਹੇਅਰ ਨੇ ਵਾਰਡ ਨੰਬਰ 24 ‘ਚ 43.79 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਬਰਨਾਲਾ, 28 ਸਤੰਬਰ

     ਮਾਨ ਸਰਕਾਰ ਵਲੋਂ ਪਿਛਲੇ ਕਰੀਬ 3 ਸਾਲਾਂ ਵਿਚ ਬਰਨਾਲਾ ਦੇ ਵਿਕਾਸ ਲਈ ਸੈਂਕੜੇ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨਾਲ ਲਗਾਤਾਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ।

 ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਥੇ ਹੰਡਿਆਇਆ ਰੋਡ ਵਾਰਡ ਨੰਬਰ 24 ਵਿੱਚ ਕਰੀਬ 43.79 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਓਨ੍ਹਾਂ ਕਿਹਾ 300 ਕਰੋੜ ਰੁਪਏ ਦੇ ਕੰਮ ਸਿਰਫ ਜਲ ਸਰੋਤ ਵਿਭਾਗ ਦੇ ਕਰਵਾਏ ਗਏ ਹਨ ਜਿਨ੍ਹਾਂ ਵਿਚ ਮੋਘੇ ਅਤੇ ਅੰਡਰ ਗਰਾਊਂਡ ਪਾਈਪਲਾਈਨ ਦਾ ਕੰਮ ਸ਼ਾਮਲ ਹੈ। ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਰੀਗੜ੍ਹ ਨਹਿਰ ਲੰਘਣ ਦੇ ਬਾਵਜੂਦ ਹਰੀਗੜ੍ਹ ਨੂੰ ਨਹਿਰੀ ਪਾਣੀ ਨਸੀਬ ਨਹੀਂ ਹੋ ਰਿਹਾ ਸੀ ਅਤੇ ਓਨ੍ਹਾਂ ਵਲੋਂ ਹਰੀਗੜ੍ਹ, ਭੂਰੇ, ਬਡਬਰ ਸਣੇ ਵੱਖ ਵੱਖ ਪਿੰਡਾਂ ਵਿਚ ਮੋਘੇ ਕਢਵਾਏ ਗਏ ਅਤੇ ਕਈ ਪਿੰਡਾਂ ਵਿਚ ਦਹਾਕਿਆਂ ਮਗਰੋਂ ਨਹਿਰੀ ਪਾਣੀ ਪਹੁੰਚਿਆ।

  ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ਅਤੇ ਚੌੜੀਆਂ ਕਰਾਉਣ ਤੋਂ ਇਲਾਵਾ ਥਾਪਰ ਮਾਡਲ ਅਤੇ ਪਿੰਡਾਂ ਵਿਚ ਸੀਵਰੇਜ, ਗਲੀਆਂ, ਖੇਡ ਮੈਦਾਨਾਂ ਤੇ ਸਕੂਲਾਂ ਲਈ ਕਰੋੜਾਂ ਰੁਪਏ ਦੇ ਫੰਡ ਖਰਚੇ ਜਾ ਰਹੇ ਹਨ।

ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਨਹਿਰੀ ਕੰਮਾਂ ‘ਤੇ ਏਨੇ ਫੰਡ ਨਹੀਂ ਖਰਚੇ ਗਏ। ਓਨ੍ਹਾਂ ਕਿਹਾ ਕਿ ਇਲਾਕੇ ਦੇ ਜਿਹੜੇ ਕੰਮ ਰਹਿੰਦੇ ਹਨ, ਉਹ ਵੀ ਆਉਂਦੇ ਸਮੇਂ ਕਰਵਾ ਕੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

     ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਹੋਰ ਪਤਵੰਤੇ ਹਾਜ਼ਰ ਸਨ।


Posted

in

,

by

Tags:

Comments

Leave a Reply

Your email address will not be published. Required fields are marked *