ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ

ਬਰਨਾਲਾ, 10 ਅਕਤੂਬਰ

ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਤਾਂ ਜੋ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਹੋਣ ਵਾਲੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ।

ਡਾ. ਹਰਜੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 48976 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 43 ਸੁਪਰਵਾਇਜ਼ਰੀ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜ਼ਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਕੁੱਲ 243 ਰੈਗੂਲਰ ਬੂਥ ਲਗਾਏ ਜਾਣਗੇ ਅਤੇ 9 ਟਰਾਂਜਿਟ ਟੀਮਾਂ ਵੱਲੋਂ ਬੱਸ ਸਟੈਡਾਂ , ਰੇਲਵੇ ਸਟੇਸ਼ਨਾਂ ‘ਤੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ । ਇਸ ਤੋਂ ਇਲਾਵਾ 13 ਮੋਬਾਇਲ ਟੀਮਾਂ ਵੱਲੋਂ ਭੱਠੇ, ਫੈਕਟਰੀਆਂ, ਉਸਾਰੀ ਅਧੀਨ ਇਮਾਰਤਾਂ ਤੇ ਦੂਰ-ਦੁਰਾਡੇ ਬੈਠੇ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮਿਤੀ 13 ਅਪ੍ਰੈਲ ਅਤੇ 14 ਅਪ੍ਰੈਲ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਟੀਮਾਂ ਵੱਲੋਂ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਸਮੇਂ ਸੁਨੀਤਇੰਦਰ ਸਿੰਘ ਡੀ ਈ ਓ (ਸੈਕੰਡਰੀ), ਬਲਜਿੰਦਰ ਪਾਲ ਸਿੰਘ ਡਿਪਟੀ ਡੀ ਈ ਓ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ,  ਡਾ. ਕੰਵਲਜੀਤ ਸਿੰਘ ਬਾਜਵਾ, ਡਾ.ਰਵਿੰਦਰ ਮਹਿਤਾ,  ਡਾ. ਬਾਂਕੇ ਬਿਹਾਰੀ ਆਈ.ਐਮ.ਏ ਦੇ ਮੈਂਬਰ, ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਗੁਰਵਿੰਦਰ ਕੌਰ ਡੀ ਐਸ ਓ ਦਫਤਰ, ਬਲਾਕ ਐਕਸਟੈਨਸ਼ਨ ਐਜੂਕੇਟਰ,ਸਿੱਖਿਆ ਵਿਭਾਗ ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਸਮਾਜ ਸੇਵੀ ਹਾਜ਼ਰ ਸਨ।


Posted

in

,

by

Comments

Leave a Reply

Your email address will not be published. Required fields are marked *