ਵਿਧਾਇਕ ਮਾਲੇਰਕੋਟਲਾ ਨੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਫਸਲ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ

ਮਾਲੇਰਕੋਟਲਾ 21 ਅਕਤੂਬਰ :
               ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵੱਲੋਂ ਵਿਧਾਨ ਸਭਾ ਹਲਕਾ ਦੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਫਸਲ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ । ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਵੀ ਹਾਜ਼ਰ ਸਨ ।
ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਸਰਕਾਰ ਦਾ ਇਹ ਪੱਕਾ ਵਾਅਦਾ ਹੈ ਕਿ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਨਾਲ ਹਰ ਕਦਮ ‘ਤੇ ਖੜ੍ਹੇ ਰਹਾਂਗੇ।
 ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪ੍ਰਭਾਵਿਤ ਕਿਸਾਨ, ਪਰਿਵਾਰ ਜਾਂ ਘਰ ਅਣਡਿੱਠਾ ਨਾ ਰਹਿ ਜਾਵੇ।ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤ, ਏਕਤਾ ਅਤੇ ਕੁਰਬਾਨੀ ਦੀ ਧਰਤੀ ਰਿਹਾ ਹੈ। ਹੁਣੇ ਆਏ ਹੜ੍ਹਾਂ ਨੇ ਸਾਡੇ ਖੇਤਾਂ, ਘਰਾਂ ਅਤੇ ਪਸ਼ੂਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਪੰਜਾਬ ਦੇ ਲੋਕਾਂ ਨੇ ਹੌਸਲਾ ਨਹੀਂ ਹਾਰਿਆ ਅਤੇ ਇਕ ਦੂਜੇ ਦਾ ਸਾਥ ਦਿੱਤਾ।
ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਅਤੇ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਪੱਕਾ ਵਾਅਦਾ ਪੂਰਾ ਕਰਨ ਦੇ ਸਾਰਧਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ । ਸਾਡੀ ਪੰਜਾਬ ਸਰਕਾਰ ਲੋਕਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਨਾਲ ਖੜੀ੍ ਹੈ ਤਾਂ ਜੋ ਉਨ੍ਹਾਂ ਦੇ ਨੁਕਸਾਨ ਦੀ ਭਰਭਾਈ ਕੀਤੀ ਜਾ ਸਕੇ । ਉਨ੍ਹਾਂ ਹੋਰ ਕਿਹਾ ਕਿ ਕੁਦਰਤੀ ਆਫਤਾ ਤੋਂ ਪ੍ਰਭਾਵਿਤ ਪਰਿਵਾਰ ਦੀ ਹਰ ਮਦਦ ਕਰਨ ਲਈ ਸਾਰਧਕ ਉਪਰਾਲੇ ਲਗਾਤਾਰ ਜਾਰੀ ਹਨ ਤਾਂ ਜੋ ਹਰ ਵਿਅਕਤੀ ਤੱਕ ਮਦਦ ਦਾ ਹੱਥ ਪੁਜ ਸਕੇ ।  
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਧਾਰਮਿਕ ਅਤੇ ਸਵੈ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜਾਂ ਦੌਰਾਨ ਦਿਨ-ਰਾਤ ਜੁੱਟ ਕੇ ਸੁਰੱਖਿਆ, ਮਦਦ ਅਤੇ ਬਹਾਲੀ ਦੇ ਕੰਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।


Posted

in

,

by

Comments

Leave a Reply

Your email address will not be published. Required fields are marked *