ਫਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025

ਫ਼ਰੀਦਕੋਟ 2 ਦਸੰਬਰ ()

            ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਜਾਰੀ ਚੋਣ ਸ਼ਡਿਊਲ ਅਨੁਸਾਰ ਫ਼ਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਲਈ 1 ਦਸੰਬਰ ਤੋਂ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੂਸਰੇ ਦਿਨ ਕੁੱਲ 6 ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ । ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲਾ ਪਰਿਸ਼ਦ ਲਈ 2 ਉਮੀਦਵਾਰਾਂ ਅਤੇ ਪੰਚਾਇਤ ਸੰਮਤੀ ਫਰੀਦਕੋਟ ਤੋਂ 1 ਉਮੀਦਵਾਰ ਅਤੇ ਪੰਚਾਇਤ ਸੰਮਤੀ ਜੈਤੋ ਤੋਂ 3 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 4 ਦਸੰਬਰ 2025 ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਉਪਰੋਕਤ ਚੋਣਾਂ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।


Posted

in

,

by

Comments

Leave a Reply

Your email address will not be published. Required fields are marked *