ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰੂਪਨਗਰ, 20 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਪਹੁੰਚੀ। ਇਸ ਰੈਲੀ ਵਿੱਚ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਸਮੇਤ ਬੈਂਡ ਟੀਮ ਨੇ ਭਾਗ ਲਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਨਸ਼ਿਆਂ ਖਿਲਾਫ ਨੁੱਕੜ ਨਾਟਕ ਪੇਸ਼ ਕੀਤਾ ਗਿਆ।

 ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਤੇ ਐੱਸਪੀ ਅਰਵਿੰਦ ਮੀਨਾ, ਜੇ.ਪੀ.ਐਸ ਢੇਰ, ਡੀ.ਐਸ.ਦਿਓਲ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਰੂਪਨਗਰ ਰਾਜਵੀਰ ਸਿੰਘ ਰਾਏ ਤੋਂ ਇਲਾਵਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰੂਪਨਗਰ ਹਰਪ੍ਰੀਤ ਸਿੰਘ ਕੰਗ ਅਤੇ ਪੈਰਾ ਲੀਗਲ ਵਲੰਟੀਅਰ ਸੁਰਜਨ ਸਿੰਘ ਵੱਲੋਂ ਵੀ ਬੱਚਿਆਂ ਨੂੰ ਅਤੇ ਆਮ ਜਨਤਾ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ।


Posted

in

,

by

Tags:

Comments

Leave a Reply

Your email address will not be published. Required fields are marked *