ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਚੰਡੀਗੜ੍ਹ, 28 ਜਨਵਰੀ:

ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।

ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1 ਅਪ੍ਰੈਲ, 2025 ਤੋਂ 31-12-2025 ਤੱਕ 256 ਲਾਭਪਾਤਰੀਆਂ ਨੂੰ 8.25 ਕਰੋੜ ਰੁਪਏ ਕਰਜੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਰੁਜਗਾਰ ਸ਼ੁਰੂ ਕਰਨ ਲਈ ਬੈਕਫਿੰਕੋ ਨਾਲ ਸੰਪਰਕ ਕਰਨ।


Posted

in

,

by

Comments

Leave a Reply

Your email address will not be published. Required fields are marked *