ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਲੰਬੀ, 05 ਫਰਵਰੀ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵਿੱਚ ਵਿਰੋਧੀ ਪਾਰਟੀਆਂ ਦੇ ਵਰਕਰਾਂ ਦੇ ਕੰਮ ਬਹੁਤ ਹੀ ਘੱਟ ਹੁੰਦੇ ਸਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਸ਼ੇਰਾਂਵਾਲੀ, ਫਤਿਹਪੁਰ ਮਨੀਆਂ, ਥਰਾਜਵਾਲਾ ਅਤੇ ਮਿੱਡਾ ਵਿਖੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਟਾਂ ਦੇਣ ਦਾ ਐਲਾਨ ਕਰਨ ਮੌਕੇ ਕੀਤਾ ਗਿਆ।

ਉਨਾਂ ਪਿੰਡ ਸ਼ੇਰਾਂਵਾਲੀ ਵਿੱਚ ਖੇਡ ਮੈਦਾਨ ਦੀ ਉਸਾਰੀ ਲਈ 30 ਲੱਖ, ਛੱਪੜ ਦਾ ਨਵੀਨੀਕਰਨ (ਥਾਪਰ ਸਕੀਮ ਤਹਿਤ) 5 ਲੱਖ, ਐਸਸੀ ਕਲੋਨੀ ਨੂੰ ਪਾਣੀ ਦੀ ਪਾਈਪ ਲਾਈਨ ਪਾਉਣ ਲਈ 15 ਲੱਖ, ਫਿਰਨੀ ਤੇ ਖਾਲ ਦੀ ਉਸਾਰੀ ਲਈ 5 ਲੱਖ, ਪਿੰਡ ਦੀ ਫਿਰਨੀ ਤੇ ਸ਼ਮਸਾਨਘਾਟ ਲਈ 9 ਲੱਖ 75ਹਜਾਰ, ਸ਼ੇਰਾਂਵਾਲਾ-ਖੇਮਾਖੇੜਾ ਲਿੰਕ ਸੜਕ ਵਾਸਤੇ 56 ਲੱਖ ਦੀ ਗਰਾਂਟ, ਇਸ ਤੋਂ ਇਲਾਵਾ ਪਿੰਡ ਸ਼ੇਰਾਂਵਾਲੀ ਵਿੱਚ ਨਵੇਂ ਘਰਾਂ ਦੀ ਉਸਾਰੀ ਲਈ 250 ਘਰਾਂ ਦਾ ਸਰਵੇ ਹੋ ਗਿਆ ਹੈ, ਨਵੇਂ ਘਰ ਬਣਾਉਣ ਲਈ ਬਹੁਤ ਜਲਦੀ ਇਨਾਂ ਦੇ ਖਾਤਿਆਂ ਵਿਚ ਪੈਸੇ ਆਉਣੇ ਸੁਰੂ ਹੋ ਜਾਣਗੇ।

ਕੈਬਨਿਟ ਮੰਤਰੀ ਵੱਲੋਂ ਇਸੇ ਤਰ੍ਹਾਂ ਫਤਿਹਪੁਰ ਮਨੀਆਂ ’ਚ ਖੇਡ ਮੈਦਾਨ ਦੀ ਉਸਾਰੀ ਲਈ 38 ਲੱਖ ਰੁਪਏ, ਆਂਗਨਵਾੜੀ ਸੈਂਟਰ ਦੀ ਉਸਾਰੀ ਲਈ 10 ਲੱਖ, ਹੈਲਥ ਐਂਡ ਵੈਲਨੈਸ ਸੈਂਟਰ ਲਈ 35 ਲੱਖ ਛੱਪੜ ਦਾ ਨਵੀਨੀਕਰਨ (ਬਾਪਰ ਸਕੀਮ ਤਹਿਤ) 10 ਲੱਖ, ਗਲੀਆਂ ਨਾਲੀਆਂ ਵਾਸਤੇ 15 ਲੱਖ, ਰਾਮਦਾਸ ਧਰਮਸ਼ਾਲਾ ਵਿੱਚ ਇੰਟਰਲਾਕ ਟਾਇਲਾਂ ਤੇ ਸ਼ੈੱਡ ਵਾਸਤੇ 10 ਲੱਖ, ਸਕੂਲ ਵਿੱਚ ਬਾਸਕਟਬਾਲ ਦੀ ਗਰਾਊਂਡ ਉਸਾਰੀ ਲਈ 10 ਲੱਖ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਵਿਚ ਨਵੇਂ 375 ਘਰ ਬਣਾਉਣ ਦਾ ਸਰਵੇ ਹੋ ਚੁੱਕਿਆ ਹੈ, ਜੋ ਜਲਦੀ ਬਣਨੇ ਸ਼ੁਰੂ ਹੋ ਜਾਣਗੇ।


Posted

in

, ,

by

Comments

Leave a Reply

Your email address will not be published. Required fields are marked *