ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਨਵ-ਚੁਣੇ ਡਾਇਰੈਕਟਰਾਂ ਨੂੰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਧਾਈ

ਫ਼ਰੀਦਕੋਟ, 12 ਫਰਵਰੀ ()

ਹਲਕਾ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਸਰਬ ਸੰਮਤੀ ਨਾਲ ਚੁਣੇ ਗਏ 9 ਡਾਇਰੈਕਟਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ।

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਨਵ-ਚੁਣੀ ਗਈ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਆਸ ਹੈ ਕਿ ਉਹ ਬੈਂਕ ਦੇ ਵਿਕਾਸ, ਪਾਰਦਰਸ਼ਤਾ ਅਤੇ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਨਾਲ ਬੈਂਕ ਹੋਰ ਤਰੱਕੀ ਦੇ ਰਾਹ ਤੇ ਅੱਗੇ ਵਧੇਗਾ।

ਉਨ੍ਹਾਂ ਨੇ ਨਵ-ਚੁਣੇ ਡਾਇਰੈਕਟਰਾਂ ਨੂੰ ਆਪਣੇ ਫਰਜ਼ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬੈਂਕ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਭ ਮਿਲ ਕੇ ਯਤਨ।

 ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ,ਰਮਨਦੀਪ ਸਿੰਘ ਮੁਮਾਰਾ, ਗੁਰਸ਼ਰਨ ਸਿੰਘ ਬਰਾੜ ਮੈਂਬਰ ਜਿਲ੍ਹਾ ਪ੍ਰੀਸ਼ਦ, ਸਰਬਜੀਤ ਸਿੰਘ ਬਰਾੜ ਜਿਲ੍ਹਾ ਪ੍ਰੀਸ਼ਦ ਮੈਂਬਰ, ਰੁਪਿੰਦਰ ਸਿੰਘ, ਸੁਖਵਿੰਦਰ ਕੌਰ, ਬਾਬੂ ਸਿੰਘ, ਕਰਮਜੀਤ ਕੌਰ, ਮੋਹਨ ਲਾਲ, ਪਰਮਜੀਤ ਸਿੰਘ ਸੰਧੂ, ਜਗਮੋਹਨ ਸਿੰਘ, ਸੁਖਪ੍ਰੀਤ ਕੌਰ ਬਰਾੜ, ਭਜਨ ਸਿੰਘ ਸਾਰੇ ਨਵ ਨਿਯੁਕਤ ਡਾਇਰੈਕਟਰ, ਰਾਜਿੰਦਰ ਦਾਸ ਰਿੰਕੂ, ਰਵੀ ਬੁਗਰਾ , ਯਾਦਵਿੰਦਰ ਸਿੰਘ, ਰਵਦੀਪ ਸਿੰਘ ਘੋਨੀਵਾਲਾ, ਗੁਰਪ੍ਰੀਤ ਧਾਲੀਵਾਲ ਹਲਕਾ ਇੰਚਾਰਜ, ਇੰਦਰਜੀਤ ਸਿੰਘ ਖਾਲਸਾ, ਰਾਜੂ ਖਾਲਸਾ, , ਮਾਸਟਰ ਦੇਵੀ ਦਾਸ, ਮਾਸਟਰ ਅਮਰਜੀਤ ਸਿੰਘ, ਜਗਦੇਵ ਸਿੰਘ ਝਾੜੀਵਾਲਾ, ਹਰਜੀਤ ਸਿੰਘ ਬਰਾੜ, ਵਰਿੰਦਰ ਸਿੰਘ ਸਰਪੰਚ ਪਿੰਡੀ ਤੋਂ ਇਲਾਵਾ ਹੋਰ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *