ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦੂਰ ਹੋਏਗੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਵੱਡੀ ਸਹੂਲਤ ਮਿਲੇਗੀ। ਸਰਕਾਰ ਪਿੰਡਾਂ ਦੇ ਸਰਬਾਂਗੀਣ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਬਲਦੇਵ ਸਿੰਘ ਸਰਪੰਚ ਭਾਣਾ,  ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਜਸਪਾਲ ਕੌਰ, ਗੁਰਦੇਵ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਅਮਨਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਜਸਵੀਰ ਕੌਰ ਮੈਂਬਰ, ਪੂਜਾ ਕੌਰ ਮੈਂਬਰ, ਬਲਵਿੰਦਰ ਕੌਰ ਮੈਂਬਰ, ਗੁਰਮੇਲ ਸਿੰਘ ਬਰਾੜ, ਬਖਤੌਰ ਸਿੰਘ ਖਾਲਸਾ, ਦੀਪੂ ਸਿੰਘ ਸੋਢੀ, ਗੁਰਚਰਨ ਸਿੰਘ, ਰਣਜੀਤ ਸਿੰਘ ਫੋਜੀ ਤੋਂ ਇਲਾਵਾ ਹੋਰ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *