ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 16 ਫਰਵਰੀ ()

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।

ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰਡਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਂਦੇ ਹਨ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।

ਇਸ ਮੌਕੇ ਆਪ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।


Posted

in

by

Comments

Leave a Reply

Your email address will not be published. Required fields are marked *