ਵਪਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ ਵਟਾਂਦਰਾ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:

ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਐਸ.ਐਸ.ਪੀ. ਦਫ਼ਤਰ, ਰਾਜ ਕਰ ਦਫ਼ਤਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਵਿਖੇ ਜਾ ਕੇ ਵਪਾਰੀਆਂ ਦੇ ਉਦਯੋਗ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਇਸ ਮੌਕੇ ਐਸ.ਐਸ.ਪੀ. ਅਭਿੰਮੰਨਿਊ ਰਾਣਾ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਵੀ ਵਪਾਰੀ ਨੂੰ ਵਪਾਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਪਹਿਲ ਦੇ ਆਧਾਰ ’ਤੇ ਪੁਲਿਸ ਨਾਲ ਰਾਬਤਾ ਕਾਇਮ ਕਰ ਸਕਦੇ ਹਨ, ਪੁਲਿਸ ਪ੍ਰਸਾਸ਼ਨ ਹਰ ਸਮੇਂ ਉਨ੍ਹਾਂ ਦੀ ਮੱਦਦ ਲਈ ਤਿਆਰ ਹੈ।

ਇਸਤੋਂ ਇਲਾਵਾ ਦਫ਼ਤਰ ਰਾਜ ਕਰ, ਕਿਰਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਵਿਸ਼ਵਾਸ਼ ਦਵਾਇਆ ਗਿਆ ਕਿ ਉਨ੍ਹਾਂ ਦੇ ਵਿਭਾਗਾਂ ਵੱਲੋਂ ਵਪਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਵਪਾਰੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰਕ ਵਾਧੇ ਨਾਲ ਪੰਜਾਬ ਦੇ ਵਿਕਾਸ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਇਸ ਮੌਕੇ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਦੇ ਸਮੂਹ ਮੈਂਬਰ ਹਾਜ਼ਰ ਸਨ।


Posted

in

, ,

by

Comments

Leave a Reply

Your email address will not be published. Required fields are marked *